• ਐਤਃ. ਅਕਤੂਃ 1st, 2023

ਅਕਾਲੀ ਦਲ ਦੇ ਸੀਨੀਅਰ ਆਗੂ ਤੋਤਾ ਸਿੰਘ ਦਾ ਮੋਹਾਲੀ ਚ ਹੋਇਆ ਦਿਹਾਂਤ

Akali Dal Veteran Leader Tota Singh Died

ਮੁਹਾਲੀ , 21 ਮਈ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਖੇਤੀਬਾੜੀ ਤੇ ਸਿੱਖਿਆ ਮੰਤਰੀ ਜਥੇਦਾਰ ਤੋਤਾ ਸਿੰਘ ਨਹੀਂ ਰਹੇ। ਉਹ ਇੱਥੋਂ ਦੇ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਸਨ। ਉਨ੍ਹਾਂ ਨੇ ਅੱਜ ਤੜਕੇ ਸਵੇਰੇ ਕਰੀਬ 4.40 ਵਜੇ ਆਖਰੀ ਸਾਹ ਲਿਆ ਅਤੇ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ।ਸ਼੍ਰੋਮਣੀ ਅਕਾਲੀ ਦਲ ਵਿੱਚ ਥੰਮ ਵਜੋਂ ਜਾਣੇ ਜਾਂਦੇ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ਨਾਲ ਸ਼ੋ੍ਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਪਿਆ ਹੈ। ਜਥੇਦਾਰ ਦੀ ਨੂੰਹ ਬੀਬੀ ਤੇਜਿੰਦਰ ਕੌਰ ਨੇ ਦੱਸਿਆ ਕਿ ਜਥੇਦਾਰ ਪਿਛਲੇ ਕਈ ਦਿਨਾਂ ਤੋਂ ਫੇਫੜਿਆਂ ਦੀ ਲਾਗ ਤੋਂ ਪੀੜਤ ਸਨ ਪਰ ਸਿਰੜੀ ਹੋਣ ਕਰਕੇ ਉਹ ਇਸ ਬਿਮਾਰੀ ਤੋਂ ਉੱਭਰ ਆਏ ਸਨ ਪਰ ਬੀਤੇ ਦਿਨ ਦੁਬਾਰਾ ਸਮੱਸਿਆ ਹੋਣ ’ਤੇ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਪਰ ਅੱਜ ਤੜਕਸਾਰ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਜਥੇਦਾਰ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਮੋਗਾ ਤੋਂ ਮੁਹਾਲੀ ਲਈ ਰਵਾਨਾ ਹੋ ਗਏ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।