• ਸ਼ੁੱਕਰਵਾਰ. ਸਤੰ. 29th, 2023

ਅਦਾਲਤਾਂ ’ਚ ਸਥਾਨਕ ਭਾਸ਼ਾਵਾਂ ਵਰਤੀਆਂ ਜਾਣ: ਮੋਦੀ

PM Modi

ਨਵੀਂ ਦਿੱਲੀ ,1 ਮਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਦਾਲਤਾਂ ਵਿੱਚ ਸਥਾਨਕ ਭਾਸ਼ਾਵਾਂ ਵਰਤੇ ਜਾਣ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਆਮ ਨਾਗਰਿਕਾਂ ਦਾ ਨਿਆਂ ਪ੍ਰਬੰਧ ਵਿੱਚ ਭਰੋਸਾ ਵਧੇਗਾ ਤੇ ਉਹ ਖੁ਼ਦ ਨੂੰ ਇਸ ਨਾਲ ਨੇੜਿਓਂ ਜੁੜਿਆ ਮਹਿਸੂਸ ਕਰਨਗੇ। ਉਨ੍ਹਾਂ ਮੁੱਖ ਮੰਤਰੀਆਂ ਤੇ ਹਾਈ ਕੋਰਟਾਂ ਦੇ ਚੀਫ਼ ਜਸਟਿਸਾਂ ਨੂੰ ਅਪੀਲ ਕੀਤੀ ਕਿ ਉਹ ਜੇਲ੍ਹਾਂ ਵਿੱਚ ਨਿਢਾਲ ਹੋਏ ਹਿਰਾਸਤੀ ਕੈਦੀਆਂ ਨਾਲ ਸਬੰਧਤ ਕੇਸਾਂ ਨੂੰ ਤਰਜੀਹ ਦੇਣ ਅਤੇ ਮਾਨਵੀ ਸੰਵੇਦਨਾ ਦੇ ਆਧਾਰ ’ਤੇ ਕਾਨੂੰਨ ਮੁਤਾਬਕ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਉਧਰ ਚੀਫ਼ ਜਸਟਿਸ ਐੱਨ ਵੀ ਰਾਮੰਨਾ ਨੇ ਕਿਹਾ ਕਿ ਅਦਾਲਤਾਂ ’ਚ ਸਥਾਨਕ ਭਾਸ਼ਾਵਾਂ ’ਚ ਕਾਰਵਾਈ ਸ਼ੁਰੂ ਕਰਨ ਸਮੇਤ ਹੋਰ ਸੁਧਾਰ ਇਕ ਦਿਨ ’ਚ ਨਹੀਂ ਹੋ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।