ਵਾਸ਼ਿੰਗਟਨ , 25 ਫਰਬਰੀ
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਰੂਸ ਵੱਲੋਂ ਯੂਕਰੇਨ ’ਤੇ ਬਿਨਾਂ ਕਿਸੇ ਭੜਕਾਹਟ ਤੋਂ ਕੀਤੇ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਹਮਲੇ ਨੂੰ ਰੂਸ ਦੀ ਧੱਕੇਸ਼ਾਹੀ ਕਰਾਰ ਦਿੱਤਾ। ਬਾਇਡਨ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨੂੰ ਮੂੰਹ-ਤੋੜ ਜਵਾਬ ਦੇਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਅਮਰੀਕਾ ਤੇ ਇਸ ਦੇ ਭਾਈਵਾਲਾਂ ਵੱਲੋਂ ‘ਰੂਸ ਨੂੰ ਜਵਾਬਦੇਹ’ ਬਣਾਇਆ ਜਾਵੇਗਾ। ਪੂਤਿਨ ਦੀ ਇਸ ਪੇਸ਼ਕਦਮੀ ’ਤੇ ਆਪਣੇ ਪ੍ਰਤੀਕਰਮ ਵਿੱਚ ਬਾਇਡਨ ਨੇ ਕਿਹਾ ਉਨ੍ਹਾਂ ਦੇ ਰੂਸੀ ਹਮਰੁਤਬਾ ਨੇ ‘‘ਗਿਣਮਿੱਥੀ ਜੰਗ ਦੀ ਚੋਣ ਕੀਤੀ ਹੈ, ਜਿਸ ਨਾਲ ਮਨੁੱਖੀ ਜਾਨਾਂ ਦਾ ਵਿਨਾਸ਼ਕਾਰੀ ਨੁਕਸਾਨ ਹੋਵੇਗਾ।