• ਸ਼ੁੱਕਰਵਾਰ. ਜੂਨ 9th, 2023

‘ਆਪ’ ਵਿਧਾਇਕ ਬਲਬੀਰ ਸਿੰਘ ਨੂੰ ਝਗੜੇ ਦੇ ਕੇਸ ’ਚ ਤਿੰਨ ਸਾਲ ਦੀ ਕੈਦ

Dr Babir Singh Saini Arrested

ਰੂਪਨਗਰ , 24 ਮਈ

ਹਲਕਾ ਪਟਿਆਲਾ ਦਿਹਾਤੀ ਤੋਂ ‘ਆਪ’ ਦੇ ਵਿਧਾਇਕ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ ਤੇ ਪੁੱਤਰ ਤੋਂ ਇਲਾਵਾ ਇੱਕ ਹੋਰ ਵਿਅਕਤੀ ਨੂੰ ਜ਼ਿਲ੍ਹੇ ਦੇ ਪਿੰਡ ਟੱਪਰੀਆਂ ਦਿਆਲ ਸਿੰਘ ਵਿੱਚ ਜ਼ਮੀਨੀ ਪਾਣੀ ਦੀ ਵਾਰੀ ਸਬੰਧੀ 11 ਸਾਲ ਪਹਿਲਾਂ ਹੋਏ ਝਗੜੇ ਦੇ ਮਾਮਲੇ ਵਿੱਚ ਰੂਪਨਗਰ ਦੀ ਅਦਾਲਤ ਵੱਲੋਂ ਤਿੰਨ ਸਾਲਾਂ ਦੀ ਕੈਦ ਅਤੇ 16-16 ਹਜ਼ਾਰ ਰੁਪਏ ਜੁਰਮਾਨਾ ਭਰਨ ਦੀ ਸਜ਼ਾ ਸੁਣਾਈ ਗਈ ਹੈ। ਚੀਫ਼ ਜੁਡੀਸ਼ੀਅਲ ਮੈਜਿਟਰੇਟ ਰਵੀ ਇੰਦਰ ਸਿੰਘ ਦੀ ਅਦਾਲਤ ਨੇ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ ਰੁਪਿੰਦਰਜੀਤ ਕੌਰ ਸੈਣੀ, ਪੁੱਤਰ ਰਾਹੁਲ ਸੈਣੀ ਅਤੇ ਵਟਾਵੇ ਪਰਮਿੰਦਰ ਸਿੰਘ ਨੂੰ ਸਜ਼ਾ ਸੁਣਾਉਣ ਤੋਂ ਬਾਅਦ ਨਿੱਜੀ ਮੁਚੱਲਕੇ ਭਰਵਾ ਕੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ। ਅਦਾਲਤ ਦੇ ਫ਼ੈਸਲੇ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼ਿਕਾਇਤਕਰਤਾ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਸੇਵਾਮੁਕਤ ਵਿੰਗ ਕਮਾਂਡਰ ਮੇਵਾ ਸਿੰਘ ਨੇ ਦੱਸਿਆ ਕਿ ਡਾ. ਬਲਬੀਰ ਸਿੰਘ ਦੀ ਪਤਨੀ ਰੁਪਿੰਦਰਜੀਤ ਕੌਰ ਸ਼ਿਕਾਇਤਕਰਤਾ ਕਮਲਜੀਤ ਕੌਰ ਦੀ ਸਕੀ ਭੈਣ ਹੈ ਅਤੇ ਉਨ੍ਹਾਂ ਦੀ ਚਮਕੌਰ ਸਾਹਿਬ ਨੇੜੇ ਪਿੰਡ ਟੱਪਰੀਆਂ ਦਿਆਲ ਸਿੰਘ ਵਿਚ ਸਾਂਝੀ ਜ਼ਮੀਨ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।