ਨਵੀਂ ਦਿੱਲੀ , 2 ਫਰਵਰੀ
ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਅੱਜ ਪੇਸ਼ ਕੇਂਦਰੀ ਬਜਟ ਨੇ ਮੱਧ ਵਰਗ, ਮੁਲਾਜ਼ਮਾਂ ਤੇ ਆਮ ਲੋਕਾਂ ਦੀਆਂ ਆਸਾਂ ’ਤੇ ਪਾਣੀ ਫੇਰ ਦਿੱਤਾ ਹੈ। ਪੰਜਾਬ ਸਣੇ ਅਗਾਮੀ ਚੋਣਾਂ ਵਾਲੇ ਪੰਜ ਰਾਜ ਕਿਸੇ ਵੱਡੀ ਸੌਗਾਤ ਦੀ ਆਸ ਲਾਈ ਬੈਠੇ ਸਨ, ਪਰ ਉਨ੍ਹਾਂ ਹੱਥ ਵੀ ਨਿਰਾਸ਼ਾ ਹੀ ਲੱਗੀ। ਹਾਲਾਂਕਿ ਵਿੱਤ ਮੰਤਰੀ ਵੱਲੋਂ ਪੇਸ਼ ਕਾਗਜ਼ ਰਹਿਤ ਪਹਿਲੇ ਬਜਟ ਵਿੱਚ ਆਰਥਿਕ ਵਾਧੇ ਨੂੰ ਹੁਲਾਰਾ ਦੇਣ ਲਈ 39.45 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕਰਕੇ ਸਰਕਾਰੀ ਖ਼ਜ਼ਾਨੇ ਦਾ ਮੂੰਹ ਖੋਲ੍ਹਣ ਦਾ ਦਾਅਵਾ ਕੀਤਾ ਜਾ ਰਿਹੈ।