• ਸ਼ੁੱਕਰਵਾਰ. ਜੂਨ 9th, 2023

ਆਮਦਨ ਨਾਲੋਂ ਵੱਧ ਜਾਇਦਾਦ ਦੇ ਕੇਸ ’ਚ ਚੌਟਾਲਾ ਦੋਸ਼ੀ ਕਰਾਰ

Om Parkash Chautala

ਨਵੀਂ ਦਿੱਲੀ , 22 ਮਈ

ਦਿੱਲੀ ਦੀ ਇਕ ਅਦਾਲਤ ਨੇ ਅੱਜ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਕੇਸ ਵਿਚ ਦੋਸ਼ੀ ਕਰਾਰ ਦਿੱਤਾ। ਵਿਸ਼ੇਸ਼ ਜੱਜ ਨੇ ਹੁਕਮ ਪਾਸ ਕਰਦਿਆਂ ਸੁਣਵਾਈ ਲਈ ਅਗਲੀ ਤਰੀਕ 26 ਮਈ ਨੂੰ ਤੈਅ ਕੀਤੀ ਹੈ। ਅਦਾਲਤ ਸਜ਼ਾ ਬਾਰੇ ਫ਼ੈਸਲਾ ਉਸੇ ਦਿਨ ਸੁਣਾਏਗੀ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਇਹ ਕੇਸ 2005 ਵਿਚ ਦਰਜ ਕੀਤਾ ਸੀ ਤੇ ਚਾਰਜਸ਼ੀਟ 2010 ਵਿਚ ਫਾਈਲ ਕੀਤੀ ਗਈ ਸੀ। ਚੌਟਾਲਾ ’ਤੇ 1993-2006 ਵਿਚਾਲੇ ਛੇ ਕਰੋੜ ਤੋਂ ਵੱਧ ਦੀ ਜਾਇਦਾਦ ਬਣਾਉਣ ਦਾ ਦੋਸ਼ ਲਾਇਆ ਗਿਆ ਸੀ ਜੋ ਕਿ ਉਨ੍ਹਾਂ ਦੀ ਜਾਇਜ਼ ਆਮਦਨ ਤੋਂ ਵੱਧ ਸੀ। ਓਮ ਪ੍ਰਕਾਸ਼ ਚੌਟਾਲਾ 1989-2005 ਤੱਕ ਚਾਰ ਵਾਰ ਹਰਿਆਣਾ ਦੇ ਮੁੱਖ ਮੰਤਰੀ ਰਹੇ ਹਨ। ਉਨ੍ਹਾਂ ਦੇ ਪੋਤਰੇ ਦੁਸ਼ਯੰਤ ਚੌਟਾਲਾ ਮੌਜੂਦਾ ਸਮੇਂ ਹਰਿਆਣਾ ਦੇ ਉਪ ਮੁੱਖ ਮੰਤਰੀ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।