• ਐਤਃ. ਅਕਤੂਃ 1st, 2023

ਕਸ਼ਮੀਰ ਦੇ ਪੁਲਵਾਮਾ ’ਚ ਮੁਕਾਬਲੇ ਦੌਰਾਨ ਅਤਿਵਾਦੀ ਹਲਾਕ

Pulwama Attack In Kashmir

ਸ੍ਰੀਨਗਰ, 15 ਮਾਰਚ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਅਤਿਵਾਦੀ ਮਾਰਿਆ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਦੱਖਣੀ ਕਸ਼ਮੀਰ ਦੇ ਅਵੰਤੀਪੋਰਾ ਜ਼ਿਲ੍ਹੇ ਦੇ ਚਾਰਸੂ ਇਲਾਕੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਉਥੇ ਲੁਕੇ ਹੋਏ ਅਤਿਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ, ਜਿਸ ਦਾ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਕਾਰਵਾਈ ਮੁਕਾਬਲੇ ‘ਚ ਬਦਲ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।