ਸ੍ਰੀਨਗਰ, 12 ਮਾਰਚ
ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨਾਲ ਤਿੰਨ ਵੱਖ-ਵੱਖ ਮੁਕਾਬਲਿਆਂ ਵਿੱਚ ਚਾਰ ਅਤਿਵਾਦੀ ਮਾਰੇ ਗਏ ਅਤੇ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲੇ ਕਸ਼ਮੀਰ ਘਾਟੀ ਦੇ ਪੁਲਵਾਮਾ, ਗੰਦਰਬਲ ਅਤੇ ਕੁਪਵਾੜਾ ਜ਼ਿਲ੍ਹਿਆਂ ਵਿੱਚ ਹੋਏ। ਕਸ਼ਮੀਰ ਦੇ ਪੁਲੀਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੇ ਕੁਮਾਰ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਚਾਰ-ਪੰਜ ਥਾਵਾਂ ‘ਤੇ ਅਤਿਵਾਦ ਵਿਰੋਧੀ ਮੁਹਿੰਮ ਚਲਾਈ ਹੈ।