ਚੰਡੀਗੜ੍ਹ , 22 ਜਨਵਰੀ
ਪੰਜਾਬ ਚੋਣਾਂ ਲਈ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਕਿ ਐਤਕੀਂ ਕਾਂਗਰਸ ਮੈਨੀਫੈਸਟੋ ’ਚ ਖੇਤੀ ਅਤੇ ਰੁਜ਼ਗਾਰ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਚੋਣ ਮਨੋਰਥ ਪੱਤਰ ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਦੀ ਤਰਜਮਾਨੀ ਕਰੇਗਾ। ਉਨ੍ਹਾਂ ਕਿਹਾ ਕਿ ਲੋਕ ਰਾਇ ਨਾਲ ਹੀ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਰਿਹਾ ਹੈ।