ਮੋਰਿੰਡਾ , 12 ਮਈ
ਇਥੋਂ ਦੇ ਵਾਰਡ ਨੰਬਰ ਇਕ ਦੇ ਵਸਨੀਕ ਹਰਵੀਰ ਸਿੰਘ ਉਰਫ਼ ਰਾਜੂ ਨੂੰ ਹਿਮਾਚਲ ਪ੍ਰਦੇਸ਼ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਧਰਮਸ਼ਾਲਾ ਸਥਿਤ ਵਿਧਾਨ ਸਭਾ ਦੇ ਗੇਟ ਅੱਗੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੇ ਮਾਮਲੇ ਵਿੱਚ ਹੋਈ ਹੈ। ਡੀਐੱਸਪੀ ਜਰਨੈਲ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਦੇ ਇੰਚਾਰਜ ਵਿਮੁਕਤ ਰੰਜਨ ਦੀ ਅਗਵਾਈ ਹੇਠ ਆਈ ਹਿਮਾਚਲ ਪੁਲੀਸ ਦੀ ਟੀਮ ਨੇ ਮੋਰਿੰਡਾ ਪੁਲੀਸ ਨੂੰ ਸੂਚਨਾ ਦੇਣ ਉਪਰੰਤ ਸ਼ੂਗਰ ਮਿੱਲ ਰੋਡ ’ਤੇ ਪੈਂਦੇ ਵਾਰਡ ਨੰਬਰ ਇਕ ਦੇ ਮਰਹੂਮ ਰਾਜਿੰਦਰ ਸਿੰਘ ਦੇ ਘਰ ਛਾਪਾ ਮਾਰ ਕੇ ਹਰਵੀਰ ਸਿੰਘ ਉਰਫ਼ ਰਾਜੂ ਨੂੰ ਗ੍ਰਿਫ਼ਤਾਰ ਕਰ ਲਿਆ। ਡੀਐੱਸਪੀ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਪੁਲੀਸ ਨੇ ਬਕਾਇਦਾ ਮੋਰਿੰਡਾ ਥਾਣੇ ਵਿੱਚ ਐੱਫਆਈਆਰ ਵੀ ਦਰਜ ਕਰਵਾਈ ਹੈ।