• ਸੋਮ.. ਜੂਨ 5th, 2023

ਖਾਲਿਸਤਾਨ ਵਿਵਾਦ: ਕੇਜਰੀਵਾਲ ਖ਼ਿਲਾਫ਼ ਸ਼ਾਹ, ਐੱਨਆਈਏ ਅਤੇ ਦਿੱਲੀ ਪੁਲੀਸ ਨੂੰ ਸ਼ਿਕਾਇਤ

Arvind Kejriwal Delhi CM

ਨਵੀਂ ਦਿੱਲੀ, 17 ਫਰਵਰੀ

ਕੁਮਾਰ ਵਿਸ਼ਵਾਸ ਦੇ ਬਿਆਨ ਮਗਰੋਂ ਦਿੱਲੀ ਦੇ ਇਕ ਵਕੀਲ ਵੱਲੋਂ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੌਮੀ ਜਾਂਚ ਏਜੰਸੀ ਅਤੇ ਦਿੱਲੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਕੇਜਰੀਵਾਲ ਖ਼ਿਲਾਫ਼ ਇਸੇ ਤਰ੍ਹਾਂ ਦੀ ਇਕ ਸ਼ਿਕਾਇਤ ਕਾਂਗਰਸੀ ਆਗੂ ਸੰਦੀਪ ਦੀਕਸ਼ਿਤ ਵੀ ਪੰਜਾਬ ਦੇ ਮੁਹਾਲੀ ਸਥਿਤ ਇਕ ਪੁਲੀਸ ਥਾਣੇ ਵਿਚ ਦਰਜ ਕਰਵਾ ਚੁੱਕੇ ਹਨ। ਕੁਮਾਰ ਵਿਸ਼ਵਾਸ ਨੇ ਇਕ ਇੰਟਰਵਿਊ ਵਿਚ ਕਥਿਤ ਤੌਰ ’ਤੇ ਕੇਜਰੀਵਾਲ ਅਤੇ ਖਾਲਿਸਤਾਨੀ ਵੱਖਵਾਦੀਆਂ ਵਿਚਾਲੇ ਸਾਂਝ ਹੋਣ ਦੀ ਗੱਲ ਆਖੀ ਸੀ। ਆਪਣੀ ਸ਼ਿਕਾਇਤ ਵਿਚ ਵਕੀਲ ਵਿਨੀਤ ਜਿੰਦਲ ਨੇ ਕਿਹਾ ਕਿ ਉਸ ਨੇ ਬੁੱਧਵਾਰ ਨੂੰ ਟਵਿੱਟਰ ’ਤੇ ਵਿਸ਼ਵਾਸ ਦੀ ਵੀਡੀਓ ਦੇਖੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।