ਨਵੀਂ ਦਿੱਲੀ, 3 ਫਰਵਰੀ
ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਸਰਕਾਰ ਨੇ ਖਾੜੀ ਮੁਲਕਾਂ ਵਿੱਚ ਭਾਰਤੀ ਕਾਮਿਆਂ ਦੀਆਂ ਬਕਾਇਆ ਤਨਖ਼ਾਹਾਂ ਦਾ ਮੁੱਦਾ ਚੁੱਕਿਆ ਹੈ। ਵਿਦੇਸ਼ੀ ਮੁਲਕਾਂ ਵਿੱਚ ਭਾਰਤੀ ਕਾਮਿਆਂ ਦੀ ਤਨਖ਼ਾਹਾਂ ਦੇ ਹੋਏ ਨੁਕਸਾਨ ਸਬੰਧੀ ਪੁੱਛੇ ਇੱਕ ਸੁਆਲ ਦਾ ਜੁਆਬ ਦਿੰਦਿਆਂ ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ ਤਨਖ਼ਾਹਾਂ ਸਬੰਧੀ ਅੰਕੜੇ ਮੌਜੂਦ ਨਹੀਂ ਹਨ ਪਰ ਉਨ੍ਹਾਂ ਖਾੜੀ ਮੁਲਕਾਂ ਨਾਲ ਕੋਲ ਇਹ ਮੁੱਦਾ ਚੁੱਕਿਆ ਹੈ।