ਨਵੀਂ ਦਿੱਲੀ, 26 ਜਨਵਰੀ
ਚੋਣਾਂ ਤੋਂ ਪਹਿਲਾਂ ਪਾਰਟੀਆਂ ਵੱਲੋਂ ਮੁਫ਼ਤ ਚੀਜ਼ਾਂ/ਤੋਹਫ਼ੇ ਵੰਡਣ ਦੇ ਕੀਤੇ ਜਾਂਦੇ ਵਾਅਦਿਆਂ ਖ਼ਿਲਾਫ਼ ਪਾਈ ਗਈ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ, ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪਾਰਟੀਆਂ ਚੋਣਾਂ ਤੋਂ ਪਹਿਲਾਂ ਮੁਫ਼ਤ ਚੀਜ਼ਾਂ ਵੰਡਣ ਦੇ ‘ਗੈਰਵਾਜਬ’ ਵਾਅਦੇ ਕਰਦੀਆਂ ਹਨ, ਇਹ ਗੰਭੀਰ ਮੁੱਦਾ ਹੈ ਕਿਉਂਕਿ ਕਈ ਵਾਰ ਇਨ੍ਹਾਂ ਤੋਹਫ਼ਿਆਂ ਦਾ ਬਜਟ ਰੈਗੂਲਰ ਬਜਟ ਨਾਲੋਂ ਵੱਧ ਹੁੰਦਾ ਹੈ।