ਚੰਡੀਗੜ੍ਹ, 11 ਜੂਨ
ਪੰਜਾਬ ਵਿੱਚ ਕਥਿਤ ਤੌਰ ’ਤੇ ਗਲਤ ਢੰਗ ਨਾਲ ਹਾਸਲ ਕੀਤੀਆਂ ਸਰਕਾਰੀ ਨਿਯੁਕਤੀਆਂ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਨੌਕਰੀਆਂ ਹਾਸਲ ਕਰਨ ਵਾਲੇ ਸੂਬੇ ਦੇ ‘ਪ੍ਰਭਾਵਸ਼ਾਲੀ’ ਲੋਕਾਂ ਅਤੇ ਸਿਆਸਤਦਾਨਾਂ ਦੇ ਕਈ ਰਿਸ਼ਤੇਦਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਟਵੀਟ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਇਨ੍ਹਾਂ ਪ੍ਰਭਾਵਸ਼ਾਲੀ ਲੋਕਾਂ ਦੇ ਕਈ ਰਿਸ਼ਤੇਦਾਰਾਂ ਨੇ ਜਾਅਲੀ ਦਸਤਾਵੇਜ਼ ਪੇਸ਼ ਕਰਕੇ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ। ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇਕ-ਇਕ ਪੈਸੇ ਦਾ ਹਿਸਾਬ ਸੂਬਾ ਵਾਸੀਆਂ ਅੱਗੇ ਰੱਖਿਆ ਜਾਵੇਗਾ। ਸੂਤਰਾਂ ਦਾ ਕਹਿਣਾ ਹੈ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਕਈ ਮਾਮਲੇ ਸਾਹਮਣੇ ਆਏ ਹਨ, ਖਾਸ ਕਰਕੇ ਵਿੱਤ ਅਤੇ ਸਹਿਕਾਰੀ ਵਿਭਾਗਾਂ ਵਿੱਚ, ਜਿੱਥੇ ਜਾਅਲੀ ਡਿਗਰੀਆਂ ਲੈ ਕੇ ਲੋਕਾਂ ਦੀ ਨਿਯੁਕਤੀ ਕੀਤੀ ਗਈ ਸੀ।