ਨਵੀਂ ਦਿੱਲੀ, 26 ਮਈ
ਕਸ਼ਮੀਰੀ ਵੱਖਵਾਦੀ ਆਗੂ ਯਾਸੀਨ ਮਲਿਕ ਨੂੰ ਦਹਿਸ਼ਤੀ ਫੰਡਿੰਗ ਕੇਸ ਦੇ ਮਾਮਲੇ ’ਚ ਅੱਜ ਇਥੇ ਐੱਨਆਈਏ ਦੀ ਵਿਸ਼ੇਸ਼ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਨੇ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਅਤੇ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕਈ ਹੋਰ ਕੇਸਾਂ ’ਚ ਜੇਲ੍ਹ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਮਲਿਕ ਨੂੰ 10 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ। ਯਾਸੀਨ ਮਲਿਕ ਨੂੰ ਧਾਰਾ 121 (ਭਾਰਤ ਸਰਕਾਰ ਖ਼ਿਲਾਫ਼ ਜੰਗ ਛੇੜਨ) ਅਤੇ ਧਾਰਾ 17 (ਦਹਿਸ਼ਤੀ ਕਾਰਵਾਈਆਂ ਲਈ ਫੰਡ ਇਕੱਠੇ ਕਰਨ) ਤਹਿਤ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸਾਰੀਆਂ ਸਜ਼ਾਵਾਂ ਨਾਲੋਂ ਨਾਲ ਚੱਲਣਗੀਆਂ। ਦਹਿਸ਼ਤੀ ਫੰਡਿੰਗ ਕੇਸ ’ਚ ਸਜ਼ਾ ਦਾ ਐਲਾਨ ਅੱਜ ਪਟਿਆਲਾ ਹਾਊਸ ਕੋਰਟ ’ਚ ਭਾਰੀ ਸੁਰੱਖਿਆ ਹੇਠ ਕੀਤਾ ਗਿਆ। ਕੇਸ ਦੀ ਸੁਣਵਾਈ ਦੌਰਾਨ ਯਾਸੀਨ ਮਲਿਕ ਨੇ ਅਦਾਲਤ ’ਚ ਕਿਹਾ,‘‘ਮੈਂ ਕਿਸੇ ਵੀ ਦੋਸ਼ ਲਈ ਮੁਆਫ਼ੀ ਨਹੀਂ ਮੰਗਾਂਗਾ।