ਬਿਊਰੋ ਰਿਪੋਰਟ , 12 ਅਪ੍ਰੈਲ
ਨਵਜੋਤ ਸਿੰਘ ਸਿੱਧੂ ਦੀ ਪਤਨੀ ਦੀ ਸਿਹਤ ਵਿਗੜੀ , ਨਵਜੋਤ ਕੌਰ ਸਿੱਧੂ ਦੀ ਵਿਗੜੀ ਸਿਹਤ | ਨਵਜੋਤ ਕੌਰ ਸਿੱਧੂ ਨੂੰ ਹਸਪਤਾਲ ’ਚ ਕਰਵਾਇਆ ਗਿਆ ਭਰਤੀ , ਨਵਜੋਤ ਸਿੱਧੂ ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ | ਪਿਛਲੇ 2 ਦਿਨਾਂ ਤੋਂ ਚੱਲ ਰਹੀ ਸੀ ਬਿਮਾਰ |
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਤੇ ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਦੀ ਸਿਹਤ ਵਿਗੜ ਗਈ ਏ …. ਨਵਜੋਤ ਕੌਰ ਸਿੱਧੂ ਦੀ ਸਿਹਤ ਵਿਗੜਨ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਏ। ਇਹ ਖਬਰ ਨਵਜੋਤ ਸਿੱਧੂ ਨੇ ਟਵੀਟ ਕਰ ਕੇ ਖ਼ੁਦ ਸਾਂਝ ੲੁੇ ….. ਸਿੱਧੂ ਨੇ ਕਿਹਾ ਕਿ ਮੇਰੀ ਪਤਨੀ ਪਿਛਲੇ 2 ਦਿਨਾਂ ਤੋਂ ਬਿਮਾਰ ਚੱਲ ਰਹੇ ਹਨ, ਜਿਨ੍ਹਾਂ ਨੂੰ ਬੀਤੇ ਕੱਲ੍ਹ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਅੱਜ ਉਨ੍ਹਾਂ ਦਾ ਫੋਰਟਿਸ ਹਸਪਤਾਲ ਵਿਚ ਆਪ੍ਰੇਸ਼ਨ ਹੋਵੇਗਾ। ਸਿੱਧੂ ਨੇ ਟਵੀਟ ਤੇ ਲਿਿਖਆ ਏ-‘ਪਤਨੀ ਪਿਛਲੇ ਦੋ ਦਿਨਾਂ ਤੋਂ ਗੰਭੀਰ ਬਿਮਾਰ ਸੀ, ਕੱਲ੍ਹ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ… ਅੱਜ ਫੋਰਟਿਸ ਹਸਪਤਾਲ ‘ਚ ਆਪ੍ਰੇਸ਼ਨ ਹੋਵੇਗਾ… ਜਲਦੀ ਠੀਕ ਹੋਣ ਦੀ ਅਰਦਾਸ ਕਰ ਰਹੇ ਹਾਂ।”