ਪਟਿਆਲਾ, 22 ਮਈ
ਆਪਣੇ ਸਿਆਸੀ ਜੀਵਨ ਦੌਰਾਨ ਨਸ਼ਿਆਂ ਦਾ ਮਸਲਾ ਜ਼ੋਰ-ਸ਼ੋਰ ਨਾਲ ਉਠਾਉਂਦੇ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਦੀ ਜਿਸ ਲਾਇਬ੍ਰੇਰੀ ਬੈਰਕ ਨੰਬਰ 10 ’ਚ ਰੱਖਿਆ ਗਿਆ ਉਸ ਵਿੱਚ ਨਸ਼ਿਆਂ ਤੇ ਨਾਜਾਇਜ਼ ਹਥਿਆਰਾਂ ਨਾਲ ਸਬੰਧਤ ਕੇਸ ਦਾ ਮੁਲਜ਼ਮ ਵੀ ਬੰਦ ਹੈ। ਜੇਲ੍ਹ ਪ੍ਰਸ਼ਾਸਨ ਦੀ ਇਸ ਕਾਰਵਾਈ ਨੂੰ ਵੱਡੀ ਕੁਤਾਹੀ ਵਜੋਂ ਦੇਖਿਆ ਜਾ ਰਿਹਾ ਹੈ।