ਨਵੀਂ ਦਿੱਲੀ, 2 ਮਾਰਚ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਯੂਕਰੇਨ ਵਿਚ ਹੋਈ ਭਾਰਤੀ ਵਿਦਿਆਰਥੀ ਦੀ ਮੌਤ ਉਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉੱਥੋਂ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਸਰਕਾਰ ਨੂੰ ਰਣਨੀਤਕ ਯੋਜਨਾ ਬਣਾਉਣੀ ਚਾਹੀਦੀ ਹੈ। ਕਾਂਗਰਸ ਆਗੂ ਨੇ ਕਿਹਾ ਕਿ ਇਕ-ਇਕ ਮਿੰਟ ਕੀਮਤੀ ਹੈ। ਕਾਂਗਰਸ ਪਾਰਟੀ ਨੇ ਵੀ ਮ੍ਰਿਤਕ ਵਿਦਿਆਰਥੀ ਨਵੀਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਜਲਦੀ ਤੋਂ ਜਲਦੀ ਵਿਦਿਆਰਥੀਆਂ ਨੂੰ ਮੁਲਕ ਵਾਪਸ ਲਿਆਏ।