ਨਵੀਂ ਦਿੱਲੀ, 11 ਅਪਰੈਲ
ਖੇਤੀ ਖੇਤਰ ’ਚ ਸੁਧਾਰਾਂ ਨੂੰ ਅਹਿਮ ਦਸਦਿਆਂ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਨੇ ਅੱਜ ਕਿਹਾ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਨਾ ਕਿਸਾਨਾਂ ਨੂੰ ਵੱਧ ਮੁੱਲ ਦਿਵਾਉਣ ਦੀਆਂ ਕੋਸ਼ਿਸ਼ਾਂ ਲਈ ਇਕ ਝਟਕਾ ਹੈ। ਉਨ੍ਹਾਂ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕਰਨ ਦੇ ਟੀਚੇ ਨੂੰ ਹਾਸਲ ਕਰਨ ’ਚ ਮਦਦਗਾਰ ਹੋ ਸਕਦੇ ਸਨ। ਉਨ੍ਹਾਂ ਕਿਹਾ ਕੁਝ ਲੋਕਾਂ ਨੇ ਨੀਤੀ ਆਯੋਗ ਤੋਂ ਸੁਧਾਰਾਂ ਨੂੰ ਅਮਲ ’ਚ ਲਿਆਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਖੇਤੀ ਸੁਧਾਰ ਪ੍ਰਕਿਰਿਆ ਨੂੰ ਬਹਾਲ ਕਰਨ ਲਈ ਰਾਜਾਂ ਨਾਲ ਨਵੇਂ ਸਿਰੇ ਤੋਂ ਵਿਚਾਰ-ਚਰਚਾ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਨੀਤੀ ਆਯੋਗ ’ਚ ਖੇਤੀ ਨੀਤੀਆਂ ਦੇਖਣ ਵਾਲੇ ਰਮੇਸ਼ ਚੰਦ ਨੇ ਕਿਹਾ, ‘ਖੇਤੀ ਖੇਤਰ ’ਚ ਸੁਧਾਰ ਮਹੱਤਵਪੂਰਨ ਹਨ।