ਨਵੀਂ ਦਿੱਲੀ, 14 ਜੂਨ
ਨੈਸ਼ਨਲ ਹੈਰਾਲਡ ਅਖ਼ਬਾਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਤੋਂ ਕਰੀਬ ਦਸ ਘੰਟਿਆਂ ਤੱਕ ਪੁੱਛ-ਪੜਤਾਲ ਕੀਤੀ ਗਈ। ਈਡੀ ਨੇ ਰਾਹੁਲ ਨੂੰ ਮੰਗਲਵਾਰ ਨੂੰ ਮੁੜ ਤੋਂ ਪੇਸ਼ ਹੋਣ ਲਈ ਕਿਹਾ ਹੈ। ਈਡੀ ਦਫ਼ਤਰ ’ਤੇ ਜਦੋਂ ਰਾਹੁਲ ਪਹੁੰਚੇ ਤਾਂ ਉਨ੍ਹਾਂ ਨਾਲ ਪਾਰਟੀ ਦੇ ਕਈ ਆਗੂ ਅਤੇ ਹਮਾਇਤੀ ਹਾਜ਼ਰ ਸਨ ਪਰ ਉਨ੍ਹਾਂ ਨੂੰ ਦਫ਼ਾ 144 ਦੀ ਉਲੰਘਣਾ ਦੇ ਦੋਸ਼ ਹੇਠ ਹਿਰਾਸਤ ’ਚ ਲੈ ਲਿਆ ਗਿਆ। ਰਾਹੁਲ ਦੇ ਈਡੀ ਦਫ਼ਤਰ ਵੱਲ ਰਵਾਨਾ ਹੋਣ ਤੋਂ ਪਹਿਲਾਂ ਹੀ ਕਈ ਕਾਂਗਰਸ ਆਗੂ ਅਤੇ ਪਾਰਟੀ ਵਰਕਰ ਸੜਕਾਂ ’ਤੇ ਉਤਰ ਆਏ ਸਨ।