ਚੰਡੀਗੜ੍ਹ, 18 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲੀਸ ਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਹਿਲੀ ਮੀਟਿੰਗ ਕਰਦਿਆਂ ਸਾਰੇ ਅਧਿਕਾਰੀਆਂ ਨੂੰ ਲੋਕਾਂ ਦੇ ਸੇਵਕ ਵਜੋਂ ਕੰਮ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਜਮਹੂਰੀਅਤ ਵਿੱਚ ਇਹੀ ਲੋਕ ਅਸਲ ਸ਼ਾਸਕ ਹੁੰਦੇ ਹਨ ਅਤੇ ਸਿਆਸਤਦਾਨਾਂ ਨੂੰ ਸੱਤਾ ਵਿੱਚ ਰਹਿਣ ਜਾਂ ਬਾਹਰ ਦਾ ਰਸਤਾ ਦਿਖਾਉਣ ਦੀ ਤਾਕਤ ਵੀ ਇਨ੍ਹਾਂ ਲੋਕਾਂ ਦੇ ਹੱਥ ਵਿੱਚ ਹੁੰਦੀ ਹੈ।