ਚੰਡੀਗੜ੍ਹ, 25 ਜਨਵਰੀ
ਸ਼ਿਮਲਾ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਭਾਰੀ ਬਰਫ਼ਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ’ਚ ਠੰਢ ਵਧ ਗਈ ਹੈ। ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਪਏ ਮੀਂਹ ਨੇ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ ਜਿੱਥੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਅੱਜ ਪੰਜਾਬ ਵਿੱਚ ਬਠਿੰਡਾ ਅਤੇ ਹਰਿਆਣਾ ’ਚ ਮਹਿੰਦਰਗੜ੍ਹ ਸਭ ਤੋਂ ਠੰਢੇ ਰਹੇ ਜਿੱਥੇ ਤਾਪਮਾਨ ਕ੍ਰਮਵਾਰ 5.6 ਡਿਗਰੀ ਸੈਲਸੀਅਸ ਅਤੇ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।