ਇਸਲਾਮਾਬਾਦ, 7 ਅਪਰੈਲ
ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਮੁਲਕ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਖਿਲਾਫ਼ ਪੇੇਸ਼ ਬੇਭਰੋਸਗੀ ਮਤੇ ਨੂੰ ਮਨਸੂਖ ਕਰਨ ਵਾਲੇ ਕੌਮੀ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਦੇ ਵਿਵਾਦਿਤ ਫੈਸਲੇ ਨੂੰ ‘ਗੈਰਸੰਵਿਧਾਨਕ’ ਕਰਾਰ ਦਿੰਦਿਆਂ ਕੌਮੀ ਅਸੈਂਬਲੀ ਨੂੰ ਬਹਾਲ ਕਰ ਦਿੱਤਾ ਹੈ। ਸਿਖਰਲੀ ਅਦਾਲਤ ਦਾ ਫੈਸਲਾ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਇਮਰਾਨ ਖਾਨ ਲਈ ਵੱਡਾ ਝਟਕਾ ਹੈ। ਇਮਰਾਨ ਨੂੰ ਹੁਣ ਬੇਭਰੋਸਗੀ ਮਤੇ ਦਾ ਸਾਹਮਣਾ ਕਰਨਾ ਪਏਗਾ, ਜਿਸ ’ਤੇ ਹੁਣ 9 ਅਪਰੈਲ ਨੂੰ ਵੋਟਿੰਗ ਹੋਵੇਗੀ।