• ਸ਼ੁੱਕਰਵਾਰ. ਫਰ. 3rd, 2023

ਪੁਲਵਾਮਾ ’ਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਮਾਰੇ, ਜਵਾਨ ਜ਼ਖ਼ਮੀ

Jammu Kashmir Pulwama Attack

ਸ੍ਰੀਨਗਰ, 28 ਅਪਰੈਲ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨਾਲ ਰਾਤ ਭਰ ਚੱਲੇ ਮੁਕਾਬਲੇ ‘ਚ ਦੋ ਅਤਿਵਾਦੀ ਮਾਰੇ ਗਏ| ਪੁਲੀਸ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਦੱਖਣੀ ਕਸ਼ਮੀਰ ਦੇ ਪੁਲਵਾਮਾ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਸੇ ਸਮੇਂ ਉਥੇ ਲੁਕੇ ਅਤਿਵਾਦੀਆਂ ਨੇ ਜਵਾਨਾਂ ‘ਤੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਗੋਲੀਬਾਰੀ ਦੇ ਕੁਝ ਸਮੇਂ ਬਾਅਦ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਕਾਰਵਾਈ ਨੂੰ ਰੱਦ ਕਰ ਦਿੱਤਾ ਗਿਆ। ਨਾਗਰਿਕਾਂ ਨੂੰ ਬਾਹਰ ਕੱਢਣ ਤੋਂ ਬਾਅਦ ਮੁਕਾਬਲਾ ਮੁੜ ਸ਼ੁਰੂ ਹੋਇਆ ਅਤੇ ਬੁੱਧਵਾਰ ਰਾਤ ਨੂੰ ਇੱਕ ਅਤਿਵਾਦੀ ਮਾਰਿਆ ਗਿਆ, ਜਦਕਿ ਇੱਕ ਫ਼ੌਜੀ ਜ਼ਖ਼ਮੀ ਹੋ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।