ਲੁਧਿਆਣਾ, 24 ਜਨਵਰੀ
ਕਰੋਨਾ ਪਾਜ਼ੇਟਿਵ ਆਉਣ ਮਗਰੋਂ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਦਾਖਲ ਪ੍ਰਕਾਸ਼ ਸਿੰਘ ਬਾਦਲ ਸਿਹਤਮੰਦ ਹੋ ਚੁੱਕੇ ਹਨ। ਹਸਪਤਾਲ ਤੋਂ ਅੱਜ ਵੀਡੀਓ ਜਾਰੀ ਕਰ ਕੇ ਪ੍ਰਕਾਸ਼ ਸਿੰਘ ਬਾਦਲ ਨੇ ਖ਼ੁਦ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਵੀ ਬਿਆਨ ਦਿੱਤਾ ਹੈ। ਵੀਡੀਓ ਰਾਹੀਂ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਕੀਤੀ ਹੈ, ਜਦਕਿ ਕੇਂਦਰ ਸਰਕਾਰ ਤੇ ਅਦਾਲਤ ਨੇ ਇਸ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕੇਜਰੀਵਾਲ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ।