• ਬੁੱਧਵਾਰ. ਫਰ. 8th, 2023

ਪੰਚਾਇਤੀ ਫੰਡ ਘੁਟਾਲੇ ‘ਚ Vigilance ਦੀ Radar ‘ਤੇ Madan Lal | ਮਹਿਲਾ ਸਰਪੰਚ ਨੂੰ ਕੀਤਾ ਜਾ ਚੁੱਕਾ ਹੈ ਗ੍ਰਿਫ਼ਤਾਰ |

Bynews

ਅਗਃ 11, 2022 , ,

ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਪੰਜਾਬ ਭ੍ਰਿਸ਼ਟਾਚਾਰ ਮੁਕਤ ਬਣਾਉਣ ਦੀ ਮੁਹਿੰਮ ਲਗਾਤਰ ਜਾਰੀ ਹੈ । ਜਿਸਦੇ ਚਲਦੇ ਪੰਜਾਬ ‘ਚ ਕਰੱਪਸ਼ਨ ਕਰ ਰਹੇ ਵੱਡੇ ਮੱਗਰਮੱਛਾ ਨੂੰ ਨੱਥ ਪਾਈ ਜਾ ਰਹੀ ਹੈ । ਤੇ ਹੁਣਕਾਂਗਰਸ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਡਾਰ ‘ਤੇ ਆ ਗਏ ਹਨ।ਬੀਤੇ ਦਿਨੀਂ ਵਿਜੀਲੈਂਸ ਬਿਊਰੋ ਨੇ ਪਿੰਡ ਆਕੜੀ ਦੀ ਸਰਪੰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਇਸ ਬਹੁ-ਕਰੋੜੀ ਪੰਚਾਇਤੀ ਫੰਡ ਘੁਟਾਲੇ ਵਿੱਚ ਜਲਾਲਪੁਰ ਦੀ ਭੂਮਿਕਾ ਵੀ ਸ਼ੱਕ ਦੇ ਘੇਰੇ ਵਿੱਚ ਹੈ। ਜਲਾਲਪੁਰ ਇਸ ਸਮੇਂ ਆਸਟ੍ਰੇਲੀਆ ਵਿੱਚ ਹੈ। ਉਸ ਦਾ ਕਹਿਣਾ ਹੈ ਕਿ ਉਹ ਪੰਜਾਬ ਆ ਕੇ ਜਾਂਚ ਵਿਚ ਸ਼ਾਮਲ ਹੋਣਗੇ।ਵਿਜੀਲੈਂਸ ਬਿਊਰੋ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ‘ਤੇ ਪੰਚਾਇਤੀ ਫੰਡਾਂ ‘ਚ 12.24 ਕਰੋੜ ਰੁਪਏ ਦੀ ਹੇਰਾਫੇਰੀ ਦਾ ਦੋਸ਼ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਇਸ ਮਾਮਲੇ ਵਿੱਚ ਜਲਾਲਪੁਰ ਰਾਹੀਂ ਹੀ ਪੈਸੇ ਦਾ ਲੈਣ-ਦੇਣ ਹੋਇਆ ਸੀ। ਜਿਸ ਤੋਂ ਬਾਅਦ ਜਲਾਲਪੁਰ ਤੋਂ ਵੀ ਪੁੱਛਗਿੱਛ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਹ ਬਹੁਤ ਵੱਡਾ ਘਪਲਾ ਹੈ। ਜਿਸ ਵਿੱਚ ਕਈ ਅਫਸਰਾਂ ਨੂੰ ਮੁਅੱਤਲ ਵੀ ਕੀਤਾ ਗਿਆ ਹੈ। ਵਿਜੀਲੈਂਸ ਨੇ ਇਸ ਦੀ ਜਾਂਚ ਕੀਤੀ ਹੈ। ਇਸ ਵਿੱਚ ਵਿਧਾਇਕ ਜਲਾਲਪੁਰ ਦੀ ਕਰੀਬੀ ਸਰਪੰਚ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।