ਚੰਡੀਗੜ੍ਹ, 3 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਵਜ਼ਾਰਤ ਦੀ ਮੀਟਿੰਗ ’ਚ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਨੂੰ ਭਰਨ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਮੀਟਿੰਗ ਵਿੱਚ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਘਰ-ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਪਹਿਲੀ ਅਕਤੂਬਰ ਤੋਂ ਕੇਂਦਰ ਸਰਕਾਰ ਵੱਲੋਂ ਮਿਲਣ ਵਾਲੀ ਕਣਕ ਦੀ ਥਾਂ ਘਰ-ਘਰ ਆਟਾ ਪਹੁੰਚਾਇਆ ਜਾਵੇਗਾ। ਪੰਜਾਬ ਮੰਤਰੀ ਮੰਡਲ ਨੇ ਮੁਕਤਸਰ ਜ਼ਿਲ੍ਹੇ ਵਿੱਚ ਨਰਮੇ ਦੀ ਖਰਾਬ ਹੋਈ ਫ਼ਸਲ ਲਈ 41.89 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਸੂਬੇ ਦੇ ਛੋਟੇ ਟਰਾਂਸਪੋਰਟਰਾਂ ਨੂੰ ਫ਼ੀਸ ਜਮ੍ਹਾਂ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾ ਦਿੱਤਾ ਹੈ।