ਚੰਡੀਗੜ੍ਹ, 18 ਮਈ
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਤਿ ਦੀ ਗਰਮੀ ਦਾ ਕਹਿਰ ਜਾਰੀ ਹੈ। ਲੂ ਚੱਲਣ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਕੁਝ ਥਾਵਾਂ ’ਤੇ ਤੇਜ਼ ਹਨੇਰੀ ਅਤੇ ਹਲਕੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਮਾਮੂਲੀ ਰਾਹਤ ਮਿਲ ਸਕਦੀ ਹੈ। ਹਾਲਾਂਕਿ ਇਸ ਮਗਰੋਂ ਮੁੜ ਤਾਪਮਾਨ ਵਧੇਗਾ। ਤਿੱਖੀ ਗਰਮੀ ਨੂੰ ਵੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਦੁਪਹਿਰ ਸਮੇਂ ਘਰੋਂ ਬੇਲੋੜਾ ਬਾਹਰ ਨਾ ਨਿਕਲਣ ਦੀ ਅਪੀਲ ਕਰਦਿਆਂ ਐਡਵਾਈਜ਼ਰੀ ਜਾਰੀ ਕੀਤੀ ਹੈ।