• ਸੋਮ.. ਜੂਨ 5th, 2023

ਪੰਜਾਬ ਦੀ ਧਰਤੀ ’ਤੇ ਨਫ਼ਰਤ ਦਾ ਬੀਜ ਨਹੀਂ ਬੀਜਿਆ ਜਾ ਸਕਦਾ: ਮਾਨ

Bhagwant Maan In Malerkotla

ਮਾਲੇਰਕੋਟਲਾ, 4 ਮਈ

ਮੁੱਖ ਮੰਤਰੀ ਭਗਵੰਤ ਮਾਨ ਨੇ ਮੁਸਲਿਮ ਭਾਈਚਾਰੇ ਨੂੰ ਅੱਜ ਈਦ-ਉਲ-ਫ਼ਿਤਰ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੁਝ ਵੀ ਬੀਜਿਆ ਜਾ ਸਕਦਾ ਹੈ, ਪਰ ਨਫ਼ਰਤ ਦੇ ਬੀਜ ਨਹੀਂ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਸਮਾਜਿਕ ਸਾਂਝ ਨੂੰ ਕਮਜ਼ੋਰ ਕਰਨ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਈਦ ਉਲ ਫ਼ਿਤਰ ਦਾ ਤਿਉਹਾਰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ ਹੈ। ਮੁੱਖ ਮੰਤਰੀ ਨੇ ਇਥੇ ਵੱਡੀ ਈਦਗਾਹ ਦੀ ਫਸੀਲ ਤੋਂ ਸੰਬੋਧਨ ਕਰਦਿਆਂ ਇਹ ਗੱਲਾਂ ਕਹੀਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।