• ਐਤਃ. ਅਕਤੂਃ 1st, 2023

ਪੰਜਾਬ ਦੇ ਹਵਾਲੇ ਕੀਤਾ ਜਾਵੇ ਚੰਡੀਗੜ੍ਹ

vidhan sabha session 2022

ਚੰਡੀਗੜ੍ਹ, 2 ਅਪਰੈਲ

ਪੰਜਾਬ ਦੀਆਂ ਪ੍ਰਮੁੱਖ ਸਿਆਸੀ ਧਿਰਾਂ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਚੰਡੀਗੜ੍ਹ ਸਮੇਤ ਸੂਬੇ ਦੇ ਹੋਰਨਾਂ ਬੁਨਿਆਦੀ ਮਸਲਿਆਂ ’ਤੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸਾਂਝੀ ਲੜਾਈ ਲੜਨ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦੇ ਫ਼ੈਸਲੇ ਖ਼ਿਲਾਫ਼ ਲਿਆਂਦੇ ਮਤੇ ’ਤੇ ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਧਿਰਾਂ ਨੇ ਸਰਬਸੰਮਤੀ ਦਿਖਾਈ। ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਇਸ ਗੱਲ ਦੀ ਗਾਰੰਟੀ ਦਿੰਦੇ ਹਨ ਕਿ ਉਹ ਪੰਜਾਬ ਦੇ ਹੱਕਾਂ ਤੋਂ ਪਾਸਾ ਨਹੀਂ ਵੱਟਣਗੇ ਤੇ ਨਾ ਹੀ ਦੋਗਲੀ ਨੀਤੀ ਨਹੀਂ ਅਪਣਾਉਣਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਦੇ ਜਮਹੂਰੀ ਢਾਂਚੇ ਨੂੰ ਬਚਾਉਣ ਲਈ ਸਾਂਝੀ ਲੜਾਈ ਦੀ ਲੋੜ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।