• ਸ਼ੁੱਕਰਵਾਰ. ਫਰ. 3rd, 2023

ਪੰਜਾਬ ਪੁਲੀਸ ਨੇ 184 ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲਈ

Bynews

ਅਪ੍ਰੈਲ 23, 2022 , , , ,
Security Forces Of Punjab Police

ਚੰਡੀਗੜ੍ਹ, 23 ਅਪਰੈਲ

ਪੰਜਾਬ ਪੁਲੀਸ ਨੇ 184 ਸਾਬਕਾ ਮੰਤਰੀਆਂ ਤੇ ਸਾਬਕਾ ਵਿਧਾਇਕਾਂ ਤੇ ਹੋਰ ਆਗੂਆਂ ਤੋਂ ਸੁਰੱਖਿਆ ਵਾਪਸ ਲੈਣ ਦੇ ਹੁਕਮ ਦਿੱਤੇ ਹਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ (ਸੁਰੱਖਿਆ) ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਅਦਾਲਤਾਂ ਦੇ ਵਿਸ਼ੇਸ਼ ਆਦੇਸ਼ਾਂ ‘ਤੇ ਤਾਇਨਾਤ ਕਰਮਚਾਰੀਆਂ ਨੂੰ ਵਾਪਸ ਨਹੀਂ ਲਿਆ ਜਾਵੇਗਾ। 20 ਅਪਰੈਲ ਨੂੰ ਇਹ ਪੱਤਰ ਪੁਲੀਸ ਕਮਿਸ਼ਨਰਾਂ ਅਤੇ ਪੁਲੀਸ ਦੇ ਸੀਨੀਅਰ ਸੁਪਰਡੈਂਟਾਂ ਸਮੇਤ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਭੇਜਿਆ ਗਿਆ ਸੀ। ਜਿਨ੍ਹਾਂ ਦੀ ਸੁਰੱਖਿਆ ਵਾਪਸ ਲਈ ਜਾ ਰਹੀ ਹੈ ਉਨ੍ਹਾਂ ’ਚ ਸਾਬਕਾ ਮੰਤਰੀ ਸੁਰਜੀਤ ਕੁਮਾਰ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਜਨਮੇਜਾ ਸਿੰਘ ਸੇਖੋਂ, ਬੀਬੀ ਜਗੀਰ ਕੌਰ, ਮਦਨ ਮੋਹਨ ਮਿੱਤਲ, ਤੋਤਾ ਸਿੰਘ ਅਤੇ ਗੁਲਜ਼ਾਰ ਸਿੰਘ ਰਣੀਕੇ ਪ੍ਰਮੁੱਖ ਹਨ। ਸਾਬਕਾ ਮੁੱਖ ਮੰਤਰੀਆਂ ਅਤੇ ਹੋਰ ਮੰਤਰੀਆਂ ਦੇ ਪਰਿਵਾਰ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।