ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬੜੇ ਜ਼ੋਰ-ਸ਼ੋਰ ਨਾਲ ‘ਪੰਜਾਬ ਮਾਡਲ’ ਲੋਕਾਂ ਅੱਗੇ ਪੇਸ਼ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਸ੍ਰੀ ਸਿੱਧੂ ਹਾਲ ਦੀ ਘੜੀ ਇਕੱਲੇ ਹੀ ਨਜ਼ਰ ਆ ਰਹੇ ਹਨ। ਨਵਜੋਤ ਸਿੰਘ ਸਿੱਧੂ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਇੱਕੋ ਸਮੇਂ ਹੀ ਕਾਂਗਰਸ ਵਿੱਚ ਸ਼ਾਮਲ ਹੋਏ ਸਨ।