ਬਿਊਰੋ ਰਿਪੋਰਟ , 25 ਮਾਰਚ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਦੀ ਡੇਟਸ਼ੀਟ ਜਾਰੀ , ਓਪਨ ਸਕੂਲ, ਕੰਪਾਰਟਮੈਂਟ, ਕਾਰਗੁਜ਼ਾਰੀ ਵਧਾਉਣ ਦੇ ਨਾਲ ਸਾਲਾਨਾ ਪ੍ਰੀਖਿਆ ਵੀ ਸ਼ਾਮਲ , 12ਵੀਂ ਦੀ ਪ੍ਰੀਖਿਆ 22 ਅਪ੍ਰੈਲ ਤੋਂ 23 ਮਈ ਤੱਕ ਚੱਲੇਗੀ |10ਵੀਂ ਦੀ ਪ੍ਰੀਖਿਆ 29 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਤੇ 19 ਮਈ ਤੱਕ ਚੱਲੇਗੀ , 10ਵੀਂ ਦੀ ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਹੋਵੇਗਾ | 12ਵੀਂ ਦੀ ਪ੍ਰੀਖਿਆ ਦਾ ਸਮਾਂ ਦੁਪਹਿਰ 2 ਵਜੇ ਰੱਖਿਆ ਗਿਆ |