• ਸੋਮ.. ਜੂਨ 5th, 2023

ਪਿਛਲੇ ਕੁਝ ਦਿਨਾਂ ਤੋਂ ਗਾਇਕਾ ਜੋਤੀ ਨੂਰਾਂ ਤੇ ਪਤੀ ਕੁਨਾਲ ਪਾਸੀ ਦੇ ਤਲਾਕ ਦੀਆਂ ਖ਼ਬਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਸਨ । ਇਸ ਸਬੰਧੀ ਗਾਇਕਾ ਜੋਤੀ ਨੂਰਾਂ ਨੇ ਆਪਣੇ ਪਤੀ ਤੋਂ ਪ੍ਰੇਸ਼ਾਨ ਹੋ ਕੇ ਪ੍ਰੈੱਸ ਵਾਰਤਾ ਵੀ ਕੀਤੀ ਸੀ, ਜਿਸ ਵਿੱਚ ਉਨ੍ਹਾਂ ਦੋਸ਼ ਲਾਇਆ ਸੀ ਕਿ ਵਿਆਹ ਤੋਂ ਬਾਅਦ ਮੇਰਾ ਪਤੀ ਮੈਨੂੰ ਤੰਗ-ਪ੍ਰੇਸ਼ਾਨ ਕਰਨ ਲੱਗ ਪਿਆ ਤੇ ਨਸ਼ਾ ਕਰਕੇ ਮੈਨੂੰ ਕੁੱਟਦਾ-ਮਾਰਦਾ ਸੀ ਤੇ ਮੇਰੇ ਪ੍ਰੋਗਰਾਮਾਂ ਜਾਂ ਸ਼ੋਅਜ਼ ਤੋਂ ਜੋ ਪੈਸੇ ਆਉਂਦੇ ਸਨ, ਉਹ ਆਪ ਹੀ ਰੱਖ ਲੈਂਦਾ ਸੀ ਤੇ ਸ਼ੋਅ ਵੀ ਆਪ ਹੀ ਬੁੱਕ ਕਰਦਾ ਤੇ ਪੈਸੇ ਤੈਅ ਕਰਦਾ ਸੀ।
ਦੱਸ ਦੇਈਏ ਕਿ ਇਸੇ ਵਿਚਾਲੇ ਸੋਸ਼ਲ ਮੀਡੀਆ ‘ਤੇ ਨੂਰਾਂ ਸਿਸਟਰਜ਼ ਦੇ ਪੇਜ਼ ਦੀ ਇੱਕ ਪੋਸਟ ਵਾਇਰਲ ਹੋ ਰਹੀ ਹੈ। ਜਿਸ ਵਿੱਚ ਲਿਿਖਆ ਹੈ -“ਦੁਆ ਵਿੱਚ ਦਮ ਹੈ ਸੰਗਤ ਦੀ, ਜਲਦੀ ਇਕੱਠੇ ਮਿਲਾਂਗੇ, ਦੁਆਵਾਂ ਦੇ ਸਦਕੇ, ਅਸੀਂ ਦੋ ਨਹੀਂ ਇੱਕ ਹਾਂ ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਜੋਤੀ ਨੂਰਾਂ ਤੇ ਉਸਦੇ ਪਤੀ ਕੁਨਾਲ ਪਾਸੀ ਵਿਚਾਲੇ ਮਤਭੇਦ ਕਾਫ਼ੀ ਵੱਧ ਗਏ ਸਨ। ਜਿਸ ਨੂੰ ਲੈ ਕੇ ਜੋਤੀ ਨੂਰਾਂ ਅਤੇ ਉਸਦੇ ਪਤੀ ਨੇ ਸੋਸ਼ਲ ਮੀਡੀਆ ਰਾਹੀਂ ਇੱਕ ਦੂਜੇ ‘ਤੇ ਗੰਭੀਰ ਦੋਸ਼ ਲਗਾਏ। ਜਿਸ ਤੋਂ ਬਾਅਦ ਜੋਤਿ ਨੂਰਾਂ ਨੇ ਆਪਣੇ ਪਤੀ ਕੁਨਾਲ ਪਾਸੀ ਤੋਂ ਤਲਾਕ ਲੈਣ ਦੇ ਲਈ ਅਦਾਲਤ ਵਿੱਚ ਕੇਸ ਫਾਈਲ ਕੀਤਾ ਸੀ। ਉਨ੍ਹਾਂ ਨੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਪੁਲਿਸ ਤੋਂ ਸੁਰੱਖਿਆ ਦੀ ਮੰਗ ਵੀ ਕੀਤੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।