ਪਟਿਆਲਾ, 1 ਮਈ
ਇਥੇ ਸਿੱਖ ਅਤੇ ਹਿੰਦੂ ਜਥੇਬੰਦੀਆਂ ਦੇ ਕਾਰਕੁਨਾਂ ਦਰਮਿਆਨ ਹੋਏ ਟਕਰਾਓ ਤੋਂ ਇਕ ਦਿਨ ਮਗਰੋਂ ਪੁਲੀਸ ਨੇ ਦਮਦਮੀ ਟਕਸਾਲ ਰਾਜਪੁਰਾ ਦੇ ਮੁਖੀ ਬਲਜਿੰਦਰ ਸਿੰਘ ਪਰਵਾਨਾ ਨੂੰ ਇਸ ਘਟਨਾ ਦਾ ਸਾਜ਼ਿਸ਼ਘਾੜਾ ਕਰਾਰ ਦਿੱਤਾ ਹੈ। ਪੁਲੀਸ ਵੱਲੋਂ ਪਰਵਾਨਾ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ ਜਦੋਂਕਿ ਇਸ ਮਾਮਲੇ ਵਿੱਚ ਨਾਮਜ਼ਦ ਹੋਰਨਾਂ ਮੁਲਜ਼ਮਾਂ ਨੂੰ ਵਿਦੇਸ਼ ਭੱਜਣ ਤੋਂ ਰੋਕਣ ਲਈ ‘ਲੁੱਕ ਆਊਟ ਸਰਕੁਲਰ’ ਜਾਰੀ ਕਰਨ ਦੀ ਤਿਆਰੀ ਖਿੱਚ ਲਈ ਹੈ। ਉਧਰ ਇਸ ਮਾਮਲੇ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਸ਼ਿਵ ਸੈਨਾ (ਬਾਲ ਠਾਕਰੇ) ਦੇ ਸੂਬਾਈ ਕਾਰਜਕਾਰੀ ਪ੍ਰਧਾਨ ਹਰੀਸ਼ ਸ਼ਿੰਗਲਾ ਨੂੰ ਦੋ ਦਿਨਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।