ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀ ਟਿੱਪਣੀ ਨਾਲ ਵਿਵਾਦ ਖੜ੍ਹਾ ਹੋ ਗਿਆ ਏ। ਜਾਖੜ ਦੀ ਇਸ ਟਿੱਪਣੀ ਨੂੰ ਲੈ ਕੇ ਦਲਿਤ ਭਾਈਚਾਰੇ ਵੱਲੋ ਪੰਜਾਬ ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਨੇ …ਤੁਹਾਨੂੰ ਦੱਸ ਦਿੰਦੇ ਹਾਂ ਕਿ ਬੀਤੇ ਦਿਨੀਂ ਜਾਖੜ ਨੇ ਜੀ-23 ਦੇ ਆਗੂਆਂ ਬਾਰੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਹਾਈਕਮਾਨ ਉਨ੍ਹਾਂ ਆਗੂਆਂ ਨੂੰ ਐਨਾ ਸਿਰ ’ਤੇ ਨਾ ਬਿਠਾਏ ਜਿਹੜੇ ਪਾਰਟੀ ਦੇ ਰੁਤਬੇ ਨੂੰ ਢਾਹ ਲਗਾ ਰਹੇ ਨੇ। ਬੇਸ਼ੱਕ ਜਾਖੜ ਨੇ ਇਹ ਟਿੱਪਣੀ ਜੀ-23 ਦੇ ਆਗੂਆਂ ਬਾਰੇ ਕੀਤੀ ਸੀ ਪਰ ਉਨ੍ਹਾਂ ਦੇ ਇਸ ਬਿਆਨ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਏ ਤੇ ਦੋਸ਼ ਲਗਾਇਆ ਜਾ ਰਿਹਾ ਏ ਕਿ ਜਾਖੜ ਨੇ ਇਹ ਇਸ਼ਾਰਾ ਚੰਨੀ ਵੱਲ ਕਰ ਕੇ ਇੱਕ ਦਲਿਤ ਆਗੂ ਦੀ ਤੌਹੀਨ ਕੀਤੀ ਏ । ਇਸ ਤੋਂ ਪਹਿਲਾਂ ਸਾਬਕਾ ਕਾਂਗਰਸੀ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਜਾਖੜ ਵੱਲੋਂ ਹੇਠਾਂ ਤੋਂ ਚੁੱਕ ਕੇ ਸਿਰ ’ਤੇ ਨਾ ਬਿਠਾਉਣ ਦੀ ਕਹੀ ਗੱਲ ਦਲਿਤ ਭਾਈਚਾਰੇ ਦੀ ਤੌਹੀਨ ਏ, ਜਿਸ ਨੂੰ ਬਾਬਾ ਸਾਹਿਬ ਅੰਬੇਡਕਰ ਦੀ ਕੌਮ ਸਹਿਣ ਨਹੀਂ ਕਰੇਗੀ। ਇਸ ਸਭ ਦੇ ਚਲਦੇ ਅੱਜ ਲੁਧਿਆਣਾ ਵਿੱਚ ਦਲਿਤ ਭਾਈਚਾਰੇ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਨੇ