ਨਵੀਂ ਦਿੱਲੀ/ਚੰਡੀਗੜ੍ਹ, 7 ਮਈ
ਭਾਜਪਾ ਦੀ ਦਿੱਲੀ ਇਕਾਈ ਦੇ ਆਗੂ ਤੇਜਿੰਦਰਪਾਲ ਸਿੰਘ ਬੱਗਾ ਨੂੰ ਪੰਜਾਬ ਪੁਲੀਸ ਵੱਲੋਂ ਅੱਜ ਘਰ ’ਚੋਂ ਗ੍ਰਿਫ਼ਤਾਰ ਕਰਨ ਮਗਰੋਂ ਜਦੋਂ ਪੰਜਾਬ ਲਿਜਾਇਆ ਜਾ ਰਿਹਾ ਸੀ ਤਾਂ ਪੰਜਾਬ ਪੁਲੀਸ ਦੀ ਟੀਮ ਨੂੰ ਹਰਿਆਣਾ ਦੇ ਪਿਪਲੀ ’ਚ ਰੋਕ ਲਿਆ ਗਿਆ। ਕੁਝ ਘੰਟਿਆਂ ਬਾਅਦ ਦਿੱਲੀ ਪੁਲੀਸ ਦੀ ਟੀਮ ਬੱਗਾ ਨੂੰ ਕੌਮੀ ਰਾਜਧਾਨੀ ਵਾਪਸ ਲੈ ਆਈ। ਦਿੱਲੀ ਪੁਲੀਸ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਬੱਗਾ ਦੀ ਗ੍ਰਿਫ਼ਤਾਰੀ ਬਾਰੇ ਪਹਿਲਾਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ ਜਦਕਿ ਪੰਜਾਬ ਪੁਲੀਸ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਦੀ ਇੱਕ ਟੀਮ ਬੀਤੀ ਸ਼ਾਮ ਤੋਂ ਜਨਕਪੁਰੀ ਥਾਣੇ ਵਿੱਚ ਮੌਜੂਦ ਸੀ।