• ਸੋਮ.. ਜੂਨ 5th, 2023

ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ

Bhagwant Maan New Punjab CM

ਚੰਡੀਗੜ੍ਹ, 17 ਮਾਰਚ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ’ਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਨੇ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿੱਚ ਅਹੁਦਾ ਸੰਭਾਲ ਲਿਆ। ਸ੍ਰੀ ਮਾਨ ਦੇ ਸਕੱਤਰੇਤ ਵਿੱਚ ਦਾਖ਼ਲ ਹੋਣ ਸਮੇਂ ਜਸ਼ਨ ਵਰਗਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਹਰ ਪਾਸੇ ਤੇ ਬਾਲਕੋਨੀ ਵਿੱਚ ਖੜ੍ਹੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਪੰਜਾਬ ਪੁਲੀਸ ਦੀ 82ਵੀਂ ਬਟਾਲੀਅਨ ਵੱਲੋਂ ਮੁੱਖ ਮੰਤਰੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਮੁੱਖ ਸਕੱਤਰ ਅਨਿਰੁੱਧ ਤਿਵਾੜੀ ਤੇ ਡੀਜੀਪੀ ਵੀ ਕੇ ਭਾਵੜਾ ਸਮੇਤ ਹੋਰ ਸੀਨੀਅਰ ਆਈਏਐੱਸ ਅਧਿਕਾਰੀਆਂ ਨੇ ਮੁੱਖ ਮੰਤਰੀ ਦਾ ਗੁਲਦਸਤੇ ਭੇਟ ਕਰ ਕੇ ਸਵਾਗਤ ਕੀਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।