• ਸ਼ੁੱਕਰਵਾਰ. ਜੂਨ 9th, 2023

ਭਿੰਦਾ ਕਤਲ ਕੇਸ ’ਚ ਸ਼ਾਮਲ ਗੈਂਗਸਟਰ ਦੇਹਰਾਦੂਨ ਤੋਂ ਕਾਬੂ

Bynews

ਅਪ੍ਰੈਲ 16, 2022 , , ,
Gangster Arrested In Patiala

ਪਟਿਆਲਾ , 16 ਅਪ੍ਰੈਲ

ਕਬੱਡੀ ਪ੍ਰਮੋਟਰ ਧਰਮਿੰਦਰ ਸਿੰਘ ਭਿੰਦਾ ਦੇ ਕਤਲ ਕੇਸ ਵਿੱਚ ਅੱਜ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਦੌਣ ਕਲਾਂ ਵਾਸੀ ਹਰਵੀਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਗਠਿਤ ‘ਗੈਂਗਸਟਰ ਵਿਰੋਧੀ ਟਾਸਕ ਫੋਰਸ’ ਦੀ ਟੀਮ ਨੇ ਦੇਹਰਾਦੂਨ ਤੋਂ ਕਾਬੂ ਕੀਤਾ ਹੈ। ਡੀਐੱਸਪੀ ਬਿਕਰਮ ਬਰਾੜ ਤੇ ਟੀਮ ਵੱਲੋਂ ਕਾਬੂ ਕੀਤੇ ਗਏ ਗੈਂਗਸਟਰ ਦੇ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਸਬੰਧ ਹੋਣ ਦਾ ਖਦਸ਼ਾ ਜਤਾਇਆ ਗਿਆ ਹੈ। ਟਾਸਕ ਫੋਰਸ ਨੇ ਪਟਿਆਲਾ ਪੁਲੀਸ ਨਾਲ ਕੀਤੇ ਸਾਂਝੇ ਅਪਰੇਸ਼ਨ ਦੌਰਾਨ ਉਸ ਨੂੰ ਕਾਬੂ ਕੀਤਾ। ਇਸ ਦੌਰਾਨ ਇੱੱਕ ਪੁਲੀਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਐਂਟੀ-ਗੈਂਗਸਟਰ ਟਾਸਕ ਫੋਰਸ ਦੀ ਦੂਜੇ ਰਾਜ ਵਿਚ ਜਾ ਕੇ ਕਿਸੇ ਮੁਲਜ਼ਮ ਨੂੰ ਕਾਬੂ ਕਰਨ ਦੀ ਸ਼ਾਇਦ ਇਹ ਪਲੇਠੀ ਕਾਰਵਾਈ ਹੈ। ਮੁਲਜ਼ਮ ਨੂੰ ਦੇਹਰਾਦੂਨ ਤੋਂ ਪਟਿਆਲਾ ਲਿਆਉਣ ਮਗਰੋਂ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੇ ਮੁਖੀ ਪ੍ਰਮੋਦ ਬਾਨ (ਏਡੀਜੀਪੀ) ਨੇ ਅੱਜ ਇਥੇ ਪੁਲੀਸ ਲਾਈਨ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਉਸ ਦੀ ਗ੍ਰਿਫਤਾਰੀ ਦਾ ਖੁਲਾਸਾ ਕੀਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।