ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨਾਲ ਲੋਕਾਂ ਨੂੰ ਜਿੱਥੇ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਰਹੀ ਹੈ , ਉੱਥੇ ਹੀ ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਯੈਲੌਂ ਅਲਰਟ ਜਾਰੀ ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਆਉਣ ਵਾਲੇ ਦਿਨਾਂ ‘ਚ ਪੰਜਾਬ,ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮਾਨਸੂਨ ਮੁੜ ਸਰਗਰਮ ਹੋ ਜਾਵੇਗਾ ਅਤੇ ਆਉਣ ਵਾਲੇ ਪੰਜ ਦਿਨ ਲਗਾਤਾਰ ਮੀਂਹ ਪੈਣ ਦੇ ਆਸਾਰ ਲਗਾਏ ਜਾ ਰਹੇ ਨੇ ।ਮੀਂਹ ਪੈਣ ਤੋਂ ਪੈਦਾ ਹੋਣ ਵਾਲੀਆ ਹੜ੍ਹ ਵਰਗੀ ਮੁਸ਼ਕਿਲਾਂ ਨਾਲ ਨਜਿੱਠਣ ਲਈ ਮੌਸਮ ਵਿਭਾਗ ਵੱਲੋਂ ਸੂਬੇ ਦੇ 15 ਜ਼ਿਿਲ੍ਹਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਦੇ ਨਾਲ ਨਾਲ 40ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਨੇ ,ਤੇ ਨਾਲ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ।
ਵਿਭਾਗ ਦੀ ਅਨੁਮਾਨ ਅਨੁਸਾਰ ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ, ਦੁਆਬੇ ਦੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ, ਜਦੋਂ ਕਿ ਪੂਰਬੀ ਮਾਲਵੇ ਵਿੱਚ ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਿਹਾ ਹੈ ਕਿ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ। ਅਜਿਹੇ ਵਿੱਚ ਮੋਸਮ ਵਿਭਾਗ ਨੇ ਨੀਵੇਂ ਇਲਾਕਿਆਂ ‘ਚ ਨਾ ਜਾਣ ਦੀ ਚਿਤਾਵਨੀ ਦਿੱਤੀ ਹੈ।