• ਸੋਮ.. ਜੂਨ 5th, 2023

ਮੁਹਾਲੀ ਧਮਾਕਾ: ਐੱਨਆਈਏ ਟੀਮ ਮੌਕੇ ’ਤੇ ਪੁੱਜੀ

Mohali Blast News

ਚੰਡੀਗੜ੍ਹ, 11 ਮਈ

ਮੁਹਾਲੀ ਵਿੱਚ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਇਮਾਰਤ ’ਤੇ ਰਾਕੇਟ ਲਾਂਚਰ ਨਾਲ ਕੀਤੇ ਹਮਲੇ ਤੋਂ ਇਕ ਦਿਨ ਮਗਰੋਂ ਪੰਜਾਬ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਰਾਜ ਦੀਆਂ ਸਰਹੱਦਾਂ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਪੁਲੀਸ ਨੇ ਦੋ ਮਸ਼ਕੂਕਾਂ ਨੂੰ ਹਿਰਾਸਤ ਵਿੱਚ ਲੈਣ ਦਾ ਦਾਅਵਾ ਕੀਤਾ ਹੈ। ਉਧਰ ਦਿੱਲੀ ਤੋਂ ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਟੀਮ ਵੀ ਮੌਕੇ ’ਤੇ ਪੁੱਜ ਗਈ ਹੈ। ਟੀਮ ਨੇ ਇਲਾਕੇ ਦਾ ਮੁਆਇਨਾ ਕੀਤਾ। ਸੂਤਰਾਂ ਮੁਤਾਬਕ ਐੱਨਆਈਏ ਦੀ ਟੀਮ ਪੰਜਾਬ ਪੁਲੀਸ ਦੇ ਸੰਪਰਕ ਵਿੱਚ ਹੈ ਤੇ ਕੇਸ ਕੇਂਦਰੀ ਜਾਂਚ ਏਜੰਸੀ ਨੂੰ ਤਬਦੀਲ ਕੀਤਾ ਜਾ ਸਕਦਾ ਹੈ। ਪੁਲੀਸ ਨੇ ਹਮਲੇ ਨੂੰ ਅੰਜਾਮ ਦੇਣ ਲਈ ਟੀਐਨਟੀ ਬਾਰੂਦ ਦੀ ਵਰਤੋਂ ਕੀਤੇ ਜਾਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਇਸ ਦੌਰਾਨ ਪੰਜਾਬ ਦੇ ਡੀਜੀਪੀ ਵੀ.ਕੇ.ਭਾਵਰਾ ਨੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ’ਚ ਗ੍ਰਨੇਡ ਹਮਲੇ ਵਾਲੀ ਥਾਂ ਦਾ ਦੌਰਾ ਕੀਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।