ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਭਲਕੇ ਵੋਟਿੰਗ ਹੋਵੇਗੀ। ਜਿਸਦੇ ਨਤੀਜੇ 10 ਮਾਰਚ ਨੂੰ ਆਉਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਧੂ ਮੂਸੇਵਾਲਾ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ। ਦੱਸ ਦਈਏ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਧੂ ਮੂਸੇਵਾਲਾ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਿੱਧੂ ਮੂਸੇਵਾਲਾ ਦੇ ਹੱਕ ’ਚ ਮਾਨਸਾ ਵਿਖੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ ਜਿਸ ਤੋਂ ਬਾਅਦ ਮਾਨਸਾ ਦੇ ਜ਼ਿਲ੍ਹਾ ਚੋਣ ਅਫ਼ਸਰ ਦੀ ਸ਼ਿਕਾਇਤ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਖ਼ਿਲਾਫ਼ ਆਈਪੀਸੀ ਦੀ ਧਾਰਾ 188 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਮੁੱਖ ਮੰਤਰੀ ਚੰਨੀ ਤੇ ਸਿੱਧੂ ਮੂਸੇਵਾਲਾ ਦੇ ਖਿਲਾਫ ਮਾਮਲਾ ਦਰਜ

