ਚੰਡੀਗੜ੍ਹ, 31 ਜਨਵਰੀ
ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਪਾਰਟੀ ਦੇ ਅੱਠ ਉਮੀਦਵਾਰਾਂ ਦੀ ਆਖਰੀ ਸੂਚੀ ਵੀ ਐਲਾਨ ਦਿੱਤੀ ਹੈ। ਚੋਣ ਕਮੇਟੀ ਦੇ ਇੰਚਾਰਜ ਮੁਕੁਲ ਵਾਸਨਿਕ ਵੱਲੋਂ ਜਾਰੀ ਸੂਚੀ ਅਨੁਸਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਖ਼ਵੇਂ ਹਲਕੇ ਭਦੌੜ ਤੋਂ ਵੀ ਚੋਣ ਮੈਦਾਨ ਵਿਚ ਉਤਰਨਗੇ |