• ਐਤਃ. ਅਕਤੂਃ 1st, 2023

ਮੁੱਖ ਮੰਤਰੀ ਦੇ ਚਿਹਰੇ ਲਈ ਅੱਠ ਲੱਖ ਲੋਕਾਂ ਨੇ ਰੱਖਿਆ ਪੱਖ: ਚੀਮਾ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਜਾਰੀ ਕੀਤੇ ਨੰਬਰ ’ਤੇ 24 ਘੰਟਿਆਂ ਵਿੱਚ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਆਪਣਾ ਪੱਖ ਰੱਖਿਆ। ਅੱਜ ‘ਆਪ’ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਾਰਟੀ ਵੱਲੋਂ ਜਾਰੀ ਨੰਬਰ ’ਤੇ 3 ਲੱਖ ਤੋਂ ਜ਼ਿਆਦਾ ਵਟਸਐਪ ਮੈਸੇਜ, 4 ਲੱਖ ਤੋਂ ਵੱਧ ਫੋਨ, 1 ਲੱਖ ਤੋਂ ਜ਼ਿਆਦਾ ਵੁਆਇਸ ਅਤੇ 50 ਹਜ਼ਾਰ ਤੋਂ ਵੱਧ ਟੈਕਸਟ ਮੈਸੇਜ ਆਏ ਹਨ। ਉਨ੍ਹਾਂ ਕਿਹਾ ਕਿ ਪੂਰਾ ਡਾਟਾ ਇੱਕਠਾ ਹੋਣ ਤੋਂ ਬਾਅਦ ਪਾਰਟੀ ਮੁੱਖ ਮੰਤਰੀ ਦੇ ਨਾਂ ’ਤੇ ਫ਼ੈਸਲਾ ਕਰੇਗੀ। ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।