ਚੰਡੀਗੜ੍ਹ, 18 ਫਰਵਰੀ
ਸਾਬਕਾ ਪ੍ਰਧਾਨ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਡਾ. ਮਨਮੋਹਨ ਸਿੰਘ ਨੇ ਅੱਜ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਪਿਛਲੇ ਸੱਤ ਸਾਲਾਂ ਤੋਂ ਕੇਂਦਰ ਦੀ ਸੱਤਾ ’ਤੇ ਕਾਬਜ਼ ਹੈ, ਪਰ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਲਈ ਅਜੇ ਵੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਸਿਰ ਦੋਸ਼ ਮੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਸਿਰ ਠੀਕਰਾ ਭੰਨਣ ਨਾਲ ਕਿਸੇ ਦੇ ਪਾਪ ਘੱਟ ਨਹੀਂ ਹੁੰਦੇ।