ਨਵੀਂ ਦਿੱਲੀ, 3 ਫਰਵਰੀ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਪੇਸ਼ ਧੰਨਵਾਦ ਮਤੇ ’ਤੇ ਬਹਿਸ ਦੌਰਾਨ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਵਿੱਚ ਕਥਿਤ ਦੋ ਹਿੰਦੁਸਤਾਨ ਬਣ ਗਏ ਹਨ, ਜਿਸ ਵਿੱਚੋਂ ਇਕ ਅਮੀਰਾਂ ਅਤੇ ਦੂਜਾ ਗਰੀਬਾਂ ਲਈ ਹੈ। ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਦੌਰਾਨ ਰਾਸ਼ਟਰਪਤੀ ਦੇ ਭਾਸ਼ਣ ਵਿੱਚ ਮੁਲਕ ਨੂੰ ਦਰਪੇਸ਼ ਚੁਣੌਤੀਆਂ ਦਾ ਕੋਈ ਜ਼ਿਕਰ ਨਹੀਂ ਸੀ।