ਮਾਸਕੋ, 3 ਮਾਰਚ
ਯੂਕਰੇਨ ਵਿੱਚ ਫੌਜੀ ਕਾਰਵਾਈ ਦੇ ਸੱਤਵੇਂ ਦਿਨ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲੈਵਰੋਵ ਵੱਲੋਂ ਅਸਿੱਧੇ ਰੂਪ ਵਿੱਚ ਦਿੱਤੀ ਪਰਮਾਣੂ ਹਮਲੇ ਦੀ ਚੇਤਾਵਨੀ ਦਰਮਿਆਨ ਸੰਯੁਕਤ ਰਾਸ਼ਟਰ ਦੀ 193ਵੇਂ ਮੈਂਬਰੀ ਜਨਰਲ ਅਸੈਂਬਲੀ ਨੇ ਰੂਸ ਵੱਲੋਂ ਯੂਕਰੇਨ ’ਤੇ ਕੀਤੇ ਹਮਲੇ ਖਿਲਾਫ਼ ਪੇਸ਼ ਮਤੇ ਨੂੰ ਪਾਸ ਕਰ ਦਿੱਤਾ ਹੈ। ਯੂਕਰੇਨ ’ਚੋਂ ਰੂਸੀ ਫੌਜਾਂ ਹਟਾਉਣ ਲਈ ਪੇਸ਼ ਮਤੇ ਦੇ ਹੱਕ ਵਿੱਚ 141 ਵੋਟ ਪੲੇ ਜਦੋਂਕਿ ਪੰਜ ਮੈਂਬਰਾਂ ਨੇ ਇਸ ਦਾ ਵਿਰੋਧ ਕੀਤਾ। ਭਾਰਤ ਸਣੇ 35 ਮੈਂਬਰ ਮੁਲਕ ਵੋਟਿੰਗ ਮੌਕੇ ਗੈਰਹਾਜ਼ਰ ਰਹੇ। ਮਤਾ ਪਾਸ ਹੋਣ ਮੌਕੇ ਜਨਰਲ ਅਸੈਂਬਲੀ ’ਚ ਤਾੜੀਆਂ ਨਾਲ ਇਸ ਦਾ ਸਵਾਗਤ ਕੀਤਾ ਗਿਆ।