• ਸੋਮ.. ਜੂਨ 5th, 2023

ਰਾਜੀਵ ਗਾਂਧੀ ਹੱਤਿਆ ਕੇਸ ਦਾ ਦੋਸ਼ੀ ਪੇਰਾਰੀਵਲਨ ਰਿਹਾਅ

Rajiv Gandhi Murder Case Accused

ਨਵੀਂ ਦਿੱਲੀ, 19 ਮਈ

ਸੁਪਰੀਮ ਕੋਰਟ ਨੇ ਸੰਵਿਧਾਨ ਦੀ ਧਾਰਾ 142 ਤਹਿਤ ਮਿਲੀਆਂ ਅਸਾਧਾਰਨ ਤਾਕਤਾਂ ਦੀ ਵਰਤੋਂ ਕਰਦਿਆਂ ਰਾਜੀਵ ਗਾਂਧੀ ਹੱਤਿਆ ਕੇਸ ਵਿੱਚ 30 ਸਾਲ ਤੋਂ ਵੱਧ ਦੀ ਸਜ਼ਾ ਕੱਟ ਚੁੱਕੇ ਮੁਜਰਮ ਏ.ਜੀ.ਪੇਰਾਰੀਵਲਨ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਜਸਟਿਸ ਐੱਲ.ਨਾਗੇਸ਼ਵਰ ਰਾਓ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਤਾਮਿਲ ਨਾਡੂ ਸਰਕਾਰ ਵੱਲੋਂ ਕੇਸ ਦੇ ਸਾਰੇ ਦੋਸ਼ੀਆਂ ਨੂੰ ਅਗਾਊਂ ਰਿਹਾਅ ਕਰਨ ਸਬੰਧੀ ਸਿਫਾਰਸ਼ ਨੂੰ ਰਾਜਪਾਲ ਮੰਨਣ ਲਈ ਪਾਬੰਦ ਸਨ। ਸਿਖਰਲੀ ਅਦਾਲਤ ਨੇ ਕੇਂਦਰ ਸਰਕਾਰ ਦੀ ਇਸ ਦਲੀਲ ਨੂੰ ਵੀ ਖਾਰਜ ਕਰ ਦਿੱਤਾ ਕਿ ਆਈਪੀਸੀ ਦੀ ਧਾਰਾ 302 ਨਾਲ ਸਬੰਧਤ ਕੇਸ ਵਿੱਚ ਸਿਰਫ਼ ਦੇਸ਼ ਦੇ ਰਾਸ਼ਟਰਪਤੀ ਕੋਲ ਹੀ ਸਜ਼ਾ ਮੁਆਫ਼ ਕਰਨ ਦੀ ਤਾਕਤ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਨਾਲ ਤਾਂ ਧਾਰਾ 161 ਤਹਿਤ ਰਾਜਪਾਲ ਨੂੰ ਸਜ਼ਾ ਮੁਆਫ਼ ਕਰਨ ਦੀ ਮਿਲੀ ਤਾਕਤ ਵੀ ਕਾਰਜ ਰਹਿਤ ਹੋ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।