ਪਟਿਆਲਾ/ਘਨੌਰ
ਸੰਯੁਕਤ ਕਿਸਾਨ ਮੋਰਚੇ ਵਿਚੋਂ ਬਾਹਰ ਆ ਕੇ ਚੋਣ ਪਿੜ ’ਚ ਆਏ ਸੰਯੁਕਤ ਸਮਾਜ ਮੋਰਚੇ ਅਤੇ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠਲੀ ਸੰਯੁਕਤ ਸੰਘਰਸ਼ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਰਲ ਕੇ ਲੜੀਆਂ ਜਾਣਗੀਆਂ। ਸੰਯੁਕਤ ਕਿਸਾਨ ਮੋਰਚੇ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਐਲਾਨ ਕੀਤਾ ਕਿ ਚੜੂਨੀ ਦੀ ਪਾਰਟੀ ਲਈ ਦਸ ਸੀਟਾਂ ਛੱਡੀਆਂ ਜਾਣਗੀਆਂ।