ਨਵੀਂ ਦਿੱਲੀ , 11 ਜੂਨ
ਰਾਜ ਸਭਾ ਦੀਆਂ 16 ਸੀਟਾਂ ਲਈ ਅੱਜ ਚਾਰ ਸੂਬਿਆਂ ਮਹਾਰਾਸ਼ਟਰ (6), ਕਰਨਾਟਕ (4), ਰਾਜਸਥਾਨ (4) ਅਤੇ ਹਰਿਆਣਾ (2) ’ਚ ਵੋਟਾਂ ਪਈਆਂ। ਭਾਜਪਾ ਵੱਲੋਂ ਇਤਰਾਜ਼ ਜਤਾਏ ਜਾਣ ’ਤੇ ਮਹਾਰਾਸ਼ਟਰ ਅਤੇ ਹਰਿਆਣਾ ’ਚ ਵੋਟਾਂ ਦੀ ਗਿਣਤੀ ਰੁਕ ਗਈ ਹੈ। ਭਾਜਪਾ ਨੇ ਦੋਸ਼ ਲਾਇਆ ਕਿ ਮਹਾਰਾਸ਼ਟਰ ’ਚ ਤਿੰਨ ਅਤੇ ਹਰਿਆਣਾ ’ਚ ਦੋ ਵਿਧਾਇਕਾਂ ਨੇ ਆਪਣੀ ਵੋਟ ਸਾਰਿਆਂ ਨੂੰ ਦਿਖਾ ਕੇ ਨਿਯਮਾਂ ਦੀ ਉਲੰਘਣਾ ਕੀਤੀ ਹੈ ਅਤੇ ਇਹ ਵੋਟ ਰੱਦ ਕੀਤੇ ਜਾਣ। ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼, ਤਾਮਿਲ ਨਾਡੂ, ਬਿਹਾਰ, ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼, ਉੜੀਸਾ, ਛੱਤੀਸਗੜ੍ਹ, ਪੰਜਾਬ, ਤਿਲੰਗਾਨਾ, ਛੱਤੀਸਗੜ੍ਹ ਅਤੇ ਉੱਤਰਾਖੰਡ ’ਚ 41 ਉਮੀਦਵਾਰ ਬਿਨਾਂ ਮੁਕਾਬਲਾ ਚੋਣ ਜਿੱਤ ਗਏ ਸਨ।